ਸੰਪੂਰਨ ਯੁਵਾ ਨਸ਼ਾ-ਮੁਕਤੀ ਅਤੇ ਪੁਨਰਵਾਸ ਮੁਹਿੰਮ ਤਹਿਤ ਬਣਾਈ ਗਈ ਜ਼ਿਲ੍ਹਾ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਆਯੋਜਿਤ

voice punjabtime
3 Min Read

 

ਸ਼੍ਰੀਮਤੀ ਨੀਲਮ ਅਰੋੜਾ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਪ੍ਰਧਾਨਗੀ ਹੇਠ ਪੰਜਾਬ ਲੀਗਲ ਸਰਵਿਸਜ਼ ਅਥਾਰਟੀ, ਐੱਸ.ਏ.ਐੱਸ ਨਗਰ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਸੰਪੂਰਨ ਯੁਵਾ ਨਸ਼ਾ-ਮੁਕਤੀ ਅਤੇ ਪੁਨਰਵਾਸ ਮੁਹਿੰਮ” ਦੇ ਸਬੰਧ ਵਿੱਚ ਬਣਾਈ ਗਈ ਜ਼ਿਲ੍ਹਾ ਤਾਲਮੇਲ ਕਮੇਟੀ ਦੀ ਇੱਕ ਉੱਚ ਪੱਧਰੀ ਮੀਟਿੰਗ ਹੋਈ।

 

ਸ਼੍ਰੀਮਤੀ ਨੀਲਮ ਅਰੋੜਾ,ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਮੀਟਿੰਗ ਵਿੱਚ ਸ਼ਾਮਲ ਸ਼੍ਰੀ ਸਾਗਰ ਸੇਤੀਆ ਡਿਪਟੀ ਕਮਿਸ਼ਨਰ ਮੋਗਾ, ਸ਼੍ਰੀ ਸਰਤਾਜ ਸਿੰਘ ਚਾਹਲ ਸੀਨੀਅਰ ਸੁਪਰਡੈਂਟ ਆਫ ਪੁਲਿਸ ਮੋਗਾ, ਸ਼੍ਰੀ ਸਿਮਰਨ ਸਿੰਘ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ. ਸੁਬੇਗ ਸਿੰਘ ਅਤੇ ਜ਼ਿਲ੍ਹਾ ਤਾਲਮੇਲ ਕਮੇਟੀ ਦੇ ਬਾਕੀ ਦੇ ਮੈਂਬਰਾਨ/ ਸਰਕਾਰੀ ਅਧਿਕਾਰੀਆਂ ਨੂੰ ਦੱਸਿਆ ਕਿ ਇਹ ਰਾਜ ਵਿਆਪੀ ਮੁਹਿੰਮ “ਸੰਪੂਰਨ ਯੁਵਾ ਨਸ਼ਾ-ਮੁਕਤੀ ਅਤੇ ਪੁਨਰਵਾਸ ਮੁਹਿੰਮ” ਜੋ ਕਿ 18 ਜੁਲਾਈ 2026 ਤੋਂ 31 ਅਕਤੂਬਰ 2026 ਤੱਕ ਚਲਾਈ ਜਾ ਰਹੀ ਹੈ।

 

ਉਹਨਾਂ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੁਹਿੰਮ ਦੇ ਤਿੰਨ ਪੜਾਅ ਹਨ, ਪਹਿਲਾ ਪੜਾਅ ਮਿਤੀ 31.07.2026 ਤੱਕ ਚੱਲੇਗਾ ਜਿਸ ਵਿੱਚ ਸੰਸਥਾਗਤ ਤਿਆਰੀ ਕਰਨਾ, ਸਥਾਨਕ ਲੋੜਾਂ ਦੇ ਆਧਾਰ ‘ਤੇ ਜ਼ਿਲ੍ਹਾ-ਵਿਸ਼ੇਸ਼ ਕਾਰਜ-ਯੋਜਨਾ ਤਿਆਰ ਕਰਨਾ, ਨਸ਼ੇ ਦੀ ਲਤ ਤੋਂ ਪੀੜਤ ਕੈਦ ਵਿੱਚ ਬੰਦ ਵਿਅਕਤੀਆਂ ਦੀ ਪਛਾਣ ਕਰਨਾ ਅਤੇ ਉਨ੍ਹਾਂ ਦੇ ਮੁੜ-ਵਸੇਬੇ ਦੀਆਂ ਲੋੜਾਂ ਦਾ ਮੁਲਾਂਕਣ ਕਰਨਾ, ਅਜਿਹੇ ਪਿੰਡਾਂ, ਸ਼ਹਿਰੀ ਇਲਾਕਿਆਂ, ਵਿਦਿਅਕ ਸੰਸਥਾਵਾਂ ਅਤੇ ਅਜਿਹੇ ਖੇਤਰਾਂ (ਹਾਟ-ਸਪਾਟਸ) ਦੀ ਪਛਾਣ ਕਰਨਾ ਜਿੱਥੇ ਨਸ਼ਿਆਂ ਦੀ ਸਮੱਸਿਆ ਵੱਧ ਹੈ ਅਤੇ ਜਿਥੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ, ਪਛਾਣੇ ਗਏ ਵਿਅਕਤੀਆਂ ਦੀ ਸੂਚੀ ਤਿਆਰ ਕਰਨਾ, ਮੁਹਿੰਮ ਤਹਿਤ ਪੈਨਲ ਵਕੀਲਾਂ, ਪੈਰਾ-ਲੀਗਲ ਵਲੰਟੀਅਰਾਂ ਅਤੇ ਹੋਰ ਵਲੰਟੀਅਰਾਂ ਨੂੰ ਉਨ੍ਹਾਂ ਦੀਆਂ ਭੂਮਿਕਾਵਾਂ ਬਾਰੇ ਜਾਣੂ ਕਰਵਾਉਣਾ/ਸਿਖਲਾਈ ਦੇਣਾ; ਪ੍ਰਚਾਰ-ਪਸਾਰ ਲਈ ਸਥਾਨਕ ਭਾਸ਼ਾ ਵਿੱਚ (ਜਾਣਕਾਰੀ, ਸਿੱਖਿਆ ਅਤੇ ਸੰਚਾਰ) ਸਮੱਗਰੀ ਤਿਆਰ ਕਰਨਾ ਆਦਿ ਸ਼ਾਮਲ ਹੈ।

ਮੀਟਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਨੇ ਮੀਟਿੰਗ ਵਿੱਚ ਸ਼ਾਮਲ ਕਮੇਟੀ ਸਾਰੇ ਮੈਂਬਰਾਨ ਸਾਹਿਬਾਨ ਨੂੰ ਮੁਹਿੰਮ ਦੇ ਉਦੇਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ, ਉਨ੍ਹਾਂ ਦਾ ਇਲਾਜ, ਕਾਊਂਸਲਿੰਗ ਅਤੇ ਪੁਨਰਵਾਸ ਯਕੀਨੀ ਬਨਾਉਣ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪਹਿਲੇ ਪੜਾਅ ਵਿੱਚ ਪੂਰੇ ਕੀਤੇ ਜਾਣ ਵਾਲੇ ਕੰਮਾਂ ਨੂੰ ਮਿਤੀ 31.07.2026 ਤੱਕ ਨੇਪਰੇ ਚਾੜਨ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਮੀਟਿੰਗ ਵਿੱਚ ਨਸ਼ਿਆਂ ਦੀ ਲਤ ਨਾਲ ਪੀੜਤ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਕਾਊਂਸਲਿੰਗ ਕਰਕੇ ਸਮੇਂ ਸਿਰ ਡੀ-ਐਡੀਕਸ਼ਨ ਇਲਾਜ ਅਤੇ ਪੁਨਰਵਾਸ ਸੇਵਾਵਾਂ ਨਾਲ ਜੋੜਨ ਲਈ ਪ੍ਰਭਾਵਸ਼ਾਲੀ ਕਾਰਜ-ਯੋਜਨਾ ਬਾਰੇ ਵਿਚਾਰ –ਵਟਾਂਦਰਾ ਵੀ ਕੀਤਾ ਗਿਆ।

 

ਇਸ ਮੀਟਿੰਗ ਵਿੱਚ ਆਫੀਸ਼ੀਏਟਿੰਗ ਸਿਵਲ ਸਰਜਨ ਮੋਗਾ, ਡਿਪਟੀ ਜਿਲਾ ਸਿੱਖਿਆ ਅਫਸਰ (ਸੈਕੰਡਰੀ) ਮੋਗਾ, ਸੁਪਰਡੈਂਟ ਸਬ ਜੇਲ ਮੋਗਾ, ਜਿਲਾ ਖੇਡ ਅਫਸਰ ਮੋਗਾ, ਜਿਲਾ ਸਮਾਜਿਕ ਨਿਆਂ ਸਸ਼ਕਤੀਕਰਨ ਅਤੇ ਘੱਟ ਗਿਣਤੀ ਅਫਸਰ ਮੋਗਾ, ਜ਼ਿਲ੍ਹਾ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੋਗਾ, ਪ੍ਰੋਜੈਕਟ ਕੁਆਰਡੀਨੇਟਰ ਰੈੱਡ ਕਰਾਸ ਡੀ-ਅਡੀਕਸ਼ਨ –ਕਮ-ਰੀਹੈਬਲੀਟੈਸ਼ਨ ਸੈਂਟਰ ਜਨੇਰ, ਅਤੇ ਚੇਅਰਮੈਨ ਹੈਲਪ ਇੰਡੀਆ, ਐੱਨ.ਜੀ.ਓ. ਸਾਰੇ ਮੈਂਬਰਾਂ ਸਮੇਤ ਜਿਲਾ ਤਾਲਮੇਲ ਕਮੇਟੀ ਵੀ ਸ਼ਾਮਿਲ ਸਨ।

Share This Article
Leave a comment

Leave a Reply

Your email address will not be published. Required fields are marked *