ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਗਾ ਜ਼ਿਲ੍ਹੇ ਵਿੱਚ 15 ਤੋਂ 18 ਸਤੰਬਰ ਤੱਕ ਹੋਣਗੇ ਸ਼ਾਨਦਾਰ ਡਰੋਨ ਸ਼ੋਅ

voice punjabtime
3 Min Read

 

 

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਮੋਗਾ ਜ਼ਿਲ੍ਹੇ ਵਿੱਚ 15 ਤੋਂ 18 ਸਤੰਬਰ ਤੱਕ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾਣਗੇ। ਇਨ੍ਹਾਂ ਸ਼ੋਅਜ਼ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਹਾਨ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਰਬ-ਸਾਂਝੇ ਤੇ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਸਬੰਧੀ ਉਨ੍ਹਾਂ ਦੇ ਇਨਕਲਾਬੀ ਫਲਸਫੇ ਨੂੰ ਆਧੁਨਿਕ ਤਕਨਾਲੋਜੀ ਅਤੇ ਦਿਲਕਸ਼ ਪੇਸ਼ਕਾਰੀ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾਵੇਗਾ।

 

ਡਰੋਨ ਸ਼ੋਅ 15 ਸਤੰਬਰ ਨੂੰ ਦਾਣਾ ਮੰਡੀ ਨਿਹਾਲ ਸਿੰਘ ਵਾਲਾ, 16 ਸਤੰਬਰ ਨੂੰ ਸੰਤ ਬਾਬਾ ਗੁਰਮੇਲ ਸਿੰਘ ਗਰਾਊਂਡ, ਬਾਘਾਪੁਰਾਣਾ, 17 ਸਤੰਬਰ ਨੂੰ ਦਾਣਾ ਮੰਡੀ ਮੋਗਾ ਅਤੇ 18 ਸਤੰਬਰ ਨੂੰ ਦਾਣਾ ਮੰਡੀ ਧਰਮਕੋਟ ਵਿਖੇ ਕਰਵਾਏ ਜਾਣਗੇ।

 

ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਨ੍ਹਾਂ ਸ਼ਾਨਦਾਰ ਡਰੋਨ ਸ਼ੋਅਜ਼ ਵਿੱਚ ਆਕਾਸ਼ ਵਿੱਚ ਤਾਲਮੇਲ ਨਾਲ ਬਣਾਈਆਂ ਜਾਣ ਵਾਲੀਆਂ ਵੱਖ-ਵੱਖ ਡਰੋਨ ਆਕ੍ਰਿਤੀਆਂ, ਪ੍ਰਭਾਵਸ਼ਾਲੀ ਨਰੇਸ਼ਨ ਅਤੇ ਕਹਾਣੀ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਫਲਸਫੇ ਨੂੰ ਜੀਵੰਤ ਰੂਪ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦਾ ਬਰਾਬਰਤਾ, ਭਾਈਚਾਰੇ, ਦਇਆ, ਮਨੁੱਖੀ ਸਨਮਾਨ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਅੱਜ ਵੀ ਪੂਰੀ ਮਨੁੱਖਤਾ ਲਈ ਬੇਹੱਦ ਪ੍ਰਸੰਗਿਕ ਹੈ।

 

ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਢੁਕਵੀਂ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਅਮਰ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦਾ ਇੱਕ ਨਵੀਨਤਾਕਾਰੀ ਉਪਰਾਲਾ ਹੈ। ਉਨ੍ਹਾਂ ਕਿਹਾ ਕਿ “ਇਹ ਸਿਰਫ਼ ਇੱਕ ਡਰੋਨ ਸ਼ੋਅ ਨਹੀਂ, ਸਗੋਂ ਨਵੀਂ ਪੀੜ੍ਹੀ ਨੂੰ ਗੁਰੂ ਜੀ ਦੇ ਬਰਾਬਰਤਾ ਅਤੇ ਮਨੁੱਖੀ ਭਾਈਚਾਰੇ ਦੇ ਸੰਦੇਸ਼ ਨਾਲ ਜੋੜਨ ਵਾਲੀ ਇੱਕ ਸ਼ਕਤੀਸ਼ਾਲੀ ਪੇਸ਼ਕਾਰੀ ਹੈ।”

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰੂ ਜੀ ਦੇ ਸਰਬ-ਸਾਂਝੇ ਅਤੇ ਮਨੁੱਖਤਾਵਾਦੀ ਫਲਸਫੇ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਰਵਾਇਤੀ ਢੰਗਾਂ ਦੇ ਨਾਲ-ਨਾਲ ਆਧੁਨਿਕ ਤਕਨਾਲੋਜੀ ਅਤੇ ਨਵੇਂ ਸੰਚਾਰ ਮਾਧਿਅਮਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ।

ਸ੍ਰੀ ਸਾਗਰ ਸੇਤੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਡਰੋਨ ਸ਼ੋਅਜ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਹਾਨ ਜੀਵਨ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਸਮਝਣ ਅਤੇ ਆਪਣੇ ਜੀਵਨ ਵਿੱਚ ਅਪਣਾਉ

Share This Article
Leave a comment

Leave a Reply

Your email address will not be published. Required fields are marked *