ਰਾਜ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਕਰਵਾਈ ਉਪਲਬਧ-ਡਾ ਅਮਨਦੀਪ ਕੌਰ ਅਰੋੜਾ 

voice punjabtime
2 Min Read

            ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਧੱਲੇਕੇ ਦੇ ਸਰਕਾਰੀ ਹਾਈ ਸਕੂਲ ਵਿੱਚ 11.40 ਲੱਖ ਨਾਲ ਹੋਏ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

 

ਇਸ ਮੌਕੇ ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਕੰਮ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਸਦਕਾ ਹੀ ਹੁਣ ਸੂਬਾ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਦੀ ਉਪਲਬਧਤਾ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਹਰ ਵਿਸ਼ੇ ‘ਤੇ ਆਧਾਰਤ ਆਧੁਨਿਕ ਲੈਬਜ਼, ਖੁੱਲ੍ਹੇ ਹਵਾਦਾਰ ਕਮਰੇ, ਸੁਰੱਖਿਆ ਪੱਖੋਂ ਮਜ਼ਬੂਤ ਚਾਰ-ਦੀਵਾਰੀ ਸਮੇਤ ਹਰ ਸੁਵਿਧਾ ਉਪਲਬਧ ਹੈ।

 

ਵਿਧਾਇਕ ਨੇ ਕਿਹਾ ਕਿ ਇਹ ਮਾਨ ਸਰਕਾਰ ਦੇ ਅਣਥੱਕ ਯਤਨਾਂ ਦਾ ਹੀ ਨਤੀਜਾ ਹੈ ਕਿ ਹੁਣ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਦਕਾ ਹੁਣ ਪੰਜਾਬ ਵਿੱਚ ਮਾਪਿਆਂ ਦਾ ਵਿਸ਼ਵਾਸ ਸਰਕਾਰੀ ਸਕੂਲ ‘ਤੇ ਵੱਧਣਾ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਗਿਣਤੀ ਵਿੱਚ ਹੋਰ ਵੀ ਵੱਡਾ ਵਾਧਾ ਹੋਵੇਗਾ।

 

ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ, ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜਰ ਸਨ।

Share This Article
Leave a comment

Leave a Reply

Your email address will not be published. Required fields are marked *