ਕਿਰਤੀ ਕਿਸਾਨ ਯੂਨੀਅਨ ਬਾਘਾਪੁਰਾਣਾ ਨੇ ਪਾਣੀਆਂ ਦੇ ਮਸਲੇ ਨੂੰ ਲੈ ਕੇ ਹਲਕਾ ਵਿਧਾਇਕ ਜ਼ਰੀਏ ਮੁੱਖ ਮੰਤਰੀ ਨੂੰ ਸੌਂਪਿਆ ਮੰਗ ਪੱਤਰ।

voice punjabtime
5 Min Read

ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ ਨੇ ਅੱਜ ਪਾਣੀਆਂ ਦੇ ਮਸਲੇ ਨੂੰ ਲੈਕੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਜ਼ਰੀਏ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਬਲਾਕ ਪ੍ਰਧਾਨ ਅਜਮੇਰ ਸਿੰਘ ਛੋਟਾਘਰ ਤੇ ਯੂਥ ਆਗੂ ਬਲਕਰਨ ਸਿੰਘ ਵੈਰੋਕੇ ਦੀ ਅਗਵਾਈ ਹੇਠ ਮੰਗ ਪੱਤਰ ਸੌਂਪਿਆ। ਇਸ ਮੌਕੇ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇਖੁਰਦ ਨੇ ਸੰਬੋਧਨ ਕਰਦਿਆਂ ਬੀਬੀਐੱਮਬੀ ਵਲੋਂ ਹਰਿਆਣਾ ਨੂੰ ਫੌਰੀ ਵਾਧੂ ਪਾਣੀ ਛੱਡਣ ਦੇ ਫੈਸਲੇ ਨੂੰ ਪੰਜਾਬ ਨਾਲ ਧੱਕੇਸ਼ਾਹੀ ਕਰਾਰ ਦਿੰਦਿਆਂ ਕੇਂਦਰ ਦੀ ਭਾਜਪਾ ਸਰਕਾਰ ਤੇ ਕਿਸਾਨ ਅੰਦੋਲਨ ਕਾਰਨ ਪੰਜਾਬ ਨਾਲ ਕਿੱੜ ਕੱਢਣ ਦਾ ਦੋਸ਼ ਲਾਇਆ ਹੈ। ਜੱਥੇਬੰਦੀ ਨੇ ਦਰਿਆਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਲੋੜ ਉੱਪਰ ਜ਼ੋਰ ਦਿੰਦਿਆਂ ਮੰਗ ਕੀਤੀ ਕਿ ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਦਾ ਸਥਾਈ ਹੱਲ ਕੱਢਣ ਲਈ ਕੇਂਦਰ ਸਰਕਾਰ ਨੂੰ ਸ਼ਾਰਧਾ ਯਮੁਨਾ ਲਿੰਕ ਨਹਿਰ ਦੀ ਉਸਾਰੀ ਕਰਨ ਲਈ ਸਬੰਧਤ ਸੂਬਿਆਂ ਨਾਲ ਗੱਲਬਾਤ ਕਰਨ ਦੀ ਪਹਿਲਕਦਮੀ ਹੱਥ ਲੈਣ ਦਾ ਰਾਹ ਅਖਤਿਆਰ ਕਰਨਾ ਚਾਹੀਦਾ ਹੈ।
ਪ੍ਰੈਸ ਦੇ ਨਾਂ ਪ੍ਰੈਸ ਨੋਟ ਜਾਰੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਜਸਮੇਲ ਸਿੰਘ ਰਾਜਿਆਣਾ, ਔਰਤ ਵਿੰਗ ਦੇ ਕਨਵੀਨਰ ਛਿੰਦਰਪਾਲ ਕੌਰ ਰੋਡੇਖੁਰਦ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਭਾਜਪਾ ਦੀਆਂ ਸਰਕਾਰਾਂ ਪੰਜਾਬ ਨਾਲ ਧੱਕੇਸ਼ਾਹੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਤੱਥ ਸਪੱਸ਼ਟ ਕਰ ਰਹੇ ਹਨ ਕਿ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕਾ ਹੈ। ਮਾਨਵੀ ਅਧਾਰ ਤੇ ਵੀ 4000 ਕਿਊਸਕ ਪਾਣੀ ਦਿੱਤਾ ਜਾ ਰਿਹਾ ਹੈ ਪਰ ਹੁਣ ਹੋਰ ਵਾਧੂ ਪਾਣੀ ਦੀ ਮੰਗ ਕਰਨਾ ਅਤੇ ਬੀਬੀਐੱਮਬੀ ਵਲੋਂ ਵਾਧੂ ਪਾਣੀ ਛੱਡਣ ਦਾ ਫੈਸਲਾ ਪੰਜਾਬ ਦੀਆਂ ਪਾਣੀ ਲੋੜਾਂ ਨੂੰ ਅਣਡਿੱਠ ਕਰਨ ਦੇ ਬਰਾਬਰ ਹੈ।
ਯੂਥ ਵਿੰਗ ਦੇ ਕਿਸਾਨ ਆਗੂ ਬਲਕਰਨ ਸਿੰਘ ਵੈਰੋਕੇ,ਨੇ ਕਿਹਾ ਕਿ ਸੂਬੇ ਵਿੱਚ ਫਸਲਾਂ ਦੀ ਬਿਜਾਈ ਦਾ ਸਮਾਂ ਹੈ ਤੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਖਤ ਲੋੜ ਹੈ ਅਜਿਹੇ ਵਿੱਚ ਬੀਬੀਐੱਮਬੀ ਦਾ ਮਨੁੱਖਤਾ ਦੇ ਨਾਂ ਹੇਠ ਕੀਤਾ ਫੈਸਲਾ ਇੱਕ ਸੂਬੇ ਦੇ ਲੋਕਾਂ ਦੇ ਮਾਨਵੀ ਪੱਖ ਨੂੰ ਅਣਗੌਲਿਆਂ ਕਰਨ ਦੇ ਬਰਾਬਰ ਹੈ।ਇਸ ਫੈਸਲੇ ਨੂੰ ਕਦਾਚਿੱਤ ਵੀ ਤਰਕਸੰਗਤ ਨਹੀਂ ਕਿਹਾ ਜਾ ਸਕਦਾ।
ਔਰਤ ਵਿੰਗ ਦੇ ਜਗਵਿੰਦਰ ਕੌਰ ਰਾਜਿਆਣਾ ਨੇ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨਾਲ ਲਗਾਤਾਰ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਜਿਸ ਕਾਰਨ ਇਹ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਔਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਛਿੰਦਰਪਾਲ ਕੌਰ ਰੋਡੇਖੁਰਦ ਨੇ ਕਿਹਾ ਕਿ ਪੰਜਾਬ ਸਮੇਤ ਪੂਰੇ ਉੱਤਰ ਪੱਛਮੀ ਭਾਰਤ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਡਿਗਦਾ ਜਾ ਰਿਹਾ ਹੈ। ਜਿਸ ਕਾਰਨ ਖੇਤੀ ਸਮੇਤ ਹੋਰ ਖੇਤਰਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਨਹਿਰੀ ਪਾਣੀ ਤੇ ਨਿਰਭਰਤਾ ਅਣਸਰਦੀ ਲੋੜ ਹੈ।ਇਸ ਲੋੜ ਨੂੰ ਪੂਰਾ ਕਰਨ ਲਈ ਜਿੱਥੇ ਇਕ ਪਾਸੇ ਦਰਿਆਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਲੋੜ ਹੈ ਉਥੇ ਦੂਜੇ ਪਾਸੇ ਦਰਿਆਵਾਂ ਦੇ ਅਜਾਈ ਜਾ ਰਹੇ ਪਾਣੀ ਦੀ ਢੁੱਕਵੀਂ ਸੰਭਾਲ ਅਤੇ ਵਰਤੋਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੰਗਾ ਦੀ ਸਹਾਇਕ ਨਦੀ ਸ਼ਾਰਧਾ ਦੇ ਅਜਾਈ ਜਾ ਰਿਹਾ ਪਾਣੀ ਜੋ ਕਿ ਬਰਸਾਤਾਂ ਸਮੇਂ ਹੜਾਂ ਦਾ ਕਾਰਨ ਵੀ ਬੱਣਦਾ ਹੈ ਨੂੰ ਸੰਭਾਲ ਕੇ ਵਰਤਣ ਦੀ ਲੋੜ ਹੈ।ਇਸ ਪਾਣੀ ਨੂੰ ਵਰਤਣ ਲਈ ਸ਼ਾਰਧਾ ਯਮੁਨਾ ਲਿੰਕ ਨਹਿਰ ਦੀ ਉਸਾਰੀ ਕਰਕੇ ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੀਆਂ ਪਾਣੀ ਲੋੜਾਂ ਨੂੰ ਪੂਰਾ ਕੀਤਾ ਜਾ ਸਕਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਕਿੱੜ ਕੱਢਣ ਦੀ ਬਜਾਏ ਫ਼ਸਲੀ ਵਿਭਿੰਨਤਾ ਅਤੇ ਰਾਵੀ ਦਰਿਆ ਦੇ ਪਾਕਿਸਤਾਨ ਨੂੰ ਅਜਾਈ ਜਾ ਰਹੇ ਪਾਣੀ ਦੀ ਸੰਭਾਲ ਅਤੇ ਵਰਤੋਂ ਲਈ ਪੰਜਾਬ ਸਰਕਾਰ ਨੂੰ ਵੱਡਾ ਵਿੱਤੀ ਪੈਕੇਜ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਸਰਕਾਰ ਹਰ ਖੇਤ ਤੱਕ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਮਹੁੱਈਆ ਕਰਵਾ ਸਕੇ।
ਇਸ ਮੌਕੇ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇਖੁਰਦ, ਯੂਥ ਆਗੂ ਬਲਕਰਨ ਸਿੰਘ ਵੈਰੋਕੇ, ਔਰਤ ਵਿੰਗ ਦੇ ਕਨਵੀਨਰ ਛਿੰਦਰਪਾਲ ਕੌਰ ਰੋਡੇਖੁਰਦ, ਜਗਵਿੰਦਰ ਕੌਰ ਰਾਜਿਆਣਾ ਨੇ ਸੰਬੋਧਨ ਕੀਤਾ ਤੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਗੈਰਹਾਜ਼ਰ ਹੋਣ ਕਰਕੇ ਉਸਦੇ ਦਫ਼ਤਰ ਦੇ ਪੀਏ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ, ਬਲਾਕ ਪ੍ਰਧਾਨ ਅਜਮੇਰ ਸਿੰਘ ਛੋਟਾਘਰ,ਬਲਾਕ ਮੀਤ ਪ੍ਰਧਾਨ ਮੋਹਲਾ ਸਿੰਘ, ਸਕੱਤਰ ਲਖਵੀਰ ਸਿੰਘ ਰੋਡੇ, ਸਹਾਇਕ ਸਕੱਤਰ ਬਲਜੀਤ ਸਿੰਘ, ਸਾਧੂ ਸਿੰਘ ਲੰਡੇ, ਵਿੱਤ ਸਕੱਤਰ ਜਗਵਿੰਦਰ ਕੌਰ, ਕੁਲਵੰਤ ਸਿੰਘ, ਹਰਜੀਤ ਸਿੰਘ, ਬੂਟਾ ਸਿੰਘ, ਨਿਰਮਲ ਸਿੰਘ, ਕਰਨੈਲ ਸਿੰਘ ਨੱਥੂਵਾਲਾ, ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ ਭਲੂਰ, ਅਮਨਪ੍ਰੀਤ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਫਤਹਿ ਸਿੰਘ, ਸੇਵਕ ਸਿੰਘ ਵੈਰੋਕੇ, ਅੰਗਰੇਜ਼ ਸਿੰਘ, ਜਸਵੀਰ ਕੌਰ, ਹਰਬੰਸ ਕੌਰ, ਹਰਪਾਲ ਕੌਰ, ਗੁਰਮੇਲ ਸਿੰਘ, ਮਨਪ੍ਰੀਤ ਸਿੰਘ, ਮਨਜੀਤ ਸਿੰਘ, ਕਰਮਜੀਤ ਸਿੰਘ, ਬਲਵਿੰਦਰ ਸਿੰਘ ਛੋਟਾ ਘਰ ਆਦਿ ਕਿਸਾਨ ਹਾਜ਼ਰ ਹੋਏ।

Share This Article
Leave a comment

Leave a Reply

Your email address will not be published. Required fields are marked *